Daily Sach Vani

Daily Sach Vani Onwer- Rajinder Kumar Im Professional Photographer. Contact for All Types of Photography & Videography

I pleased to introduce “Studio R.K ” as a big platform for | Portfolios | Pre weddings | Poster desgin | and any multimedia related service

ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਜਨਮਦਿਨ ਦੀ ਲੱਖ ਲੱਖ ਵਧਾਈਆਂ।
12/08/2026

ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਜਨਮਦਿਨ ਦੀ ਲੱਖ ਲੱਖ ਵਧਾਈਆਂ।

12/08/2026

ਮੰਡੀ ਅਰਨੀਵਾਲਾ ਦੇ ਵਾਰਡ ਨੰਬਰ ਇੱਕ ਢਾਣੀ ਵਿਸਾਖਾ ਸਿੰਘ ਦੇ ਅਮਰਜੀਤ ਸਿੰਘ ਦੇ ਘਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਕੋਈ ਲੋੜ ਹੈ ਆਪਣੀ ਭੰਨ ਤੋੜ ਕੀਤੀ ਅਤੇ ਫਾਇਰ ਕੀਤੇ ਜਿਸ ਦੌਰਾਨ ਅਮਰਜੀਤ ਸਿੰਘ ਵੱਲੋਂ ਖਰੀਦੇ ਟਰੈਕਟਰ ਦੇ ਦੇਣ ਲਈ ਢਾਈ ਲੱਖ ਰੁਪਏ ਅਲਮਾਰੀ ਚ ਰੱਖੇ ਸਨ ਉਹ ਵੀ ਲੈ ਗਏ ਜਿਸ ਦੀ ਤਲਾਹ ਥਾਣਾ ਅਰਨੀਵਾਲਾ ਨੂੰ ਦੇ ਦਿੱਤੀ ਗਈ ਹੈ।

12/08/2026
11/08/2026

ਫਾਜ਼ਿਲਕਾ ਪੁਲਿਸ ਵੱਲੋਂ ਕੀਤੇ ਜਾ ਰਹੇ ਨਸ਼ਿਆਂ ਅਤੇ ਲੁੱਟਾਂ ਖੋਹਾਂ ਵਰਗੀਆਂ ਵਾਰਦਾਤਾਂ ਨੂੰ ਅਨਜਾਮ ਦੇਣ ਵਾਲੇ ਮਾੜੇ ਅਨਸਰਾਂ ਨੂੰ ਖਿਲਾਫ ਕੀਤੇ ਜਾ ਰਹੇ ਉਪਰਾਲੇ ਦੇ ਤਹਿਤ ਫਾਜਿਲਕਾ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਕੀਤੇ ਪੰਜ ਮੈਂਬਰ ਕਾਬੂ। #ਫਾਜਿਲਕਾ

11/08/2026
ਰੇਡੀਐਂਟ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਕਵਲ ਕੌਰ ਦੀ ਰਾਜ ਪੱਧਰੀ ਆਰਚਰੀ ਮੁਕਾਬਲਿਆਂ ਲਈ ਹੋਈ ਚੋਣ ।  ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ...
10/08/2026

ਰੇਡੀਐਂਟ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਕਵਲ ਕੌਰ ਦੀ ਰਾਜ ਪੱਧਰੀ ਆਰਚਰੀ ਮੁਕਾਬਲਿਆਂ ਲਈ ਹੋਈ ਚੋਣ ।

ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਹੂਆਣਾ ਬੋਦਲਾ ਦੀ ਹੋਣਹਾਰ ਵਿਦਿਆਰਥਣ 12ਵੀਂ ਗੁਰਕੰਵਲ ਕੌਰ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਆਰਚਰੀ (ਤੀਰਅੰਦਾਜ਼ੀ) ਮੁਕਾਬਲਿਆਂ ਲਈ ਆਪਣੀ ਚੋਣ ਕਰਵਾ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਗੁਰਕੰਵਲ ਕੌਰ ਦੀ ਇਸ ਮਹੱਤਵਪੂਰਨ ਉਪਲਬਧੀ ਨਾਲ ਰੇਡੀਐਂਟ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਗੁਰਕਵਲ ਕੌਰ ਨੇ ਆਰਚਰੀ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਵਿੱਚ ਕਾਬਲੀਅਤ ਦਾ ਲੋਹਾ ਮਨਵਾਇਆ। ਉਸ ਦੀ ਸਹੀ ਨਿਸ਼ਾਨੇਬਾਜ਼ੀ, ਇਕਾਗਰਤਾ, ਆਤਮ-ਵਿਸ਼ਵਾਸ ਅਤੇ ਲਗਾਤਾਰ ਅਭਿਆਸ ਨੇ ਉਸ ਨੂੰ ਰਾਜ ਪੱਧਰੀ ਮੁਕਾਬਲਿਆਂ ਤੱਕ ਪਹੁੰਚਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਸ ਦੀ ਇਸ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਉਚਿਤ ਮਾਰਗਦਰਸ਼ਨ, ਮਿਹਨਤ ਕਰਨ ਦਾ ਮੌਕਾ ਅਤੇ ਸਕਾਰਾਤਮਕ ਵਾਤਾਵਰਣ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਆਰਚਰੀ ਇੱਕ ਅਜਿਹੀ ਖੇਡ ਹੈ ਜਿਸ ਵਿੱਚ ਸਿਰਫ਼ ਸਰੀਰਕ ਤਾਕਤ ਹੀ ਨਹੀਂ, ਸਗੋਂ ਇਕਾਗਰਤਾ, ਧੀਰਜ, ਨਿਸ਼ਾਨੇ ਦੀ ਸਹੀ ਸਮਝ, ਮਾਨਸਿਕ ਸੰਤੁਲਨ ਅਤੇ ਆਤਮ-ਵਿਸ਼ਵਾਸ ਦੀ ਵੀ ਲੋੜ ਹੁੰਦੀ ਹੈ। ਗੁਰਕੰਵਲ ਕੌਰ ਨੇ ਇਨ੍ਹਾਂ ਸਾਰੇ ਗੁਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਸਫਲਤਾ ਹਾਸਲ ਕੀਤੀ ਹੈ। ਉਸ ਦੀ ਲਗਾਤਾਰ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਿਆ ਹੈ।ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਰੇਡੀਐਂਟ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ 'ਤੇ ਮਜ਼ਬੂਤ ਬਣਾਉਣਾ ਹੀ ਨਹੀਂ, ਬਲਕਿ ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਸਹੀ ਮੰਚ ਪ੍ਰਦਾਨ ਕਰਨਾ ਵੀ ਹੈ। ਇਸੇ ਸੋਚ ਦੇ ਤਹਿਤ ਸਕੂਲ ਵੱਲੋਂ ਵੱਖ-ਵੱਖ ਖੇਡਾਂ ਲਈ ਵਿਦਿਆਰਥੀਆਂ ਨੂੰ ਨਿਯਮਿਤ ਅਭਿਆਸ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਗੁਰਕਵਲ ਕੌਰ ਦੀ ਰਾਜ ਪੱਧਰੀ ਚੋਣ ਇਸ ਗੱਲ ਦਾ ਪ੍ਰਮਾਣ ਹੈ ਕਿ ਸਕੂਲ ਵਿੱਚ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨ ਸਾਰਥਕ ਸਾਬਤ ਹੋ ਰਹੇ ਹਨ। ਸਕੂਲ ਦੇ ਖੇਡ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਨਿਯਮਿਤ ਅਭਿਆਸ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਖੇਡ ਭਾਵਨਾ, ਅਨੁਸ਼ਾਸਨ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਵਿਕਸਿਤ ਕੀਤੀ ਜਾਂਦੀ ਹੈ।
ਇਸ ਮੌਕੇ ਸਕੂਲ ਦੇ ਐਗਜ਼ਿਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਗੁਰਕਵਲ ਕੌਰ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੀ ਸਫਲਤਾ ਦੇ ਪਿੱਛੇ ਉਸ ਦੀ ਮਿਹਨਤ ਦੇ ਨਾਲ ਮਾਪਿਆਂ, ਅਧਿਆਪਕਾਂ ਅਤੇ ਕੋਚ ਦਾ ਸਹਿਯੋਗ ਵੀ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗੁਰਕਵਲ ਕੌਰ ਨੇ ਆਪਣੀ ਮਿਹਨਤ ਨਾਲ ਰਾਜ ਪੱਧਰ ਤੱਕ ਪਹੁੰਚ ਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਗੁਰਕਵਲ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਹੋਰ ਉੱਚਾ ਕਰੇਗੀ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਤੀ ਸਿੰਘ ਨੇ ਗੁਰਕਵਲ ਕੌਰ ਦੀ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਆਰਚਰੀ ਵਰਗੀ ਖੇਡ ਵਿਦਿਆਰਥੀਆਂ ਵਿੱਚ ਇਕਾਗਰਤਾ, ਧੀਰਜ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ। ਗੁਰਕਵਲ ਦੀ ਇਹ ਚੋਣ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਗੁਰਕਵਲ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਕਾਦਮਿਕ ਇੰਚਾਰਜ ਡਾ. ਗੁਰਵੀਨ ਕੌਰ ਨੇ ਕਿਹਾ ਕਿ ਪੜ੍ਹਾਈ ਅਤੇ ਖੇਡਾਂ ਇੱਕ-ਦੂਜੇ ਦੀਆਂ ਪੂਰਕ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਗੁਰਕਵਲ ਕੌਰ ਨੇ ਆਪਣੀ ਮਿਹਨਤ ਨਾਲ ਇਹ ਸਾਬਤ ਕੀਤਾ ਹੈ ਕਿ ਦ੍ਰਿੜ੍ਹ ਇਰਾਦੇ ਅਤੇ ਲਗਾਤਾਰ ਅਭਿਆਸ ਨਾਲ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਗੁਰਕਵਲ ਕੌਰ ਦੀ ਇਸ ਸਫਲਤਾ ਵਿੱਚ ਉਸ ਦੇ ਮਾਪਿਆਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਰਿਹਾ। ਮਾਪਿਆਂ ਵੱਲੋਂ ਧੀ ਨੂੰ ਖੇਡਾਂ ਲਈ ਲਗਾਤਾਰ ਉਤਸ਼ਾਹਿਤ ਕਰਨਾ ਅਤੇ ਉਸ ਦੇ ਅਭਿਆਸ ਲਈ ਸਮਾਂ ਤੇ ਸਹੂਲਤਾਂ ਉਪਲੱਬਧ ਕਰਵਾਉਣਾ ਉਸ ਦੀ ਸਫਲਤਾ ਦਾ ਅਹਿਮ ਹਿੱਸਾ ਹੈ। ਸਕੂਲ ਪ੍ਰਬੰਧਕੀ ਕਮੇਟੀ ਨੇ ਗੁਰਕਵਲ ਦੇ ਮਾਪਿਆਂ ਅਤੇ ਕੋਚ ਰਾਜ ਕੁਮਾਰ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ । ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਗੁਰਕਵਲ ਕੌਰ ਨੂੰ ਵਧਾਈ ਦਿੱਤੀ। ਸਕੂਲ ਕੈਂਪਸ ਵਿੱਚ ਉਸ ਦੀ ਇਸ ਪ੍ਰਾਪਤੀ ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਵਿਦਿਆਰਥੀਆਂ ਨੇ ਕਿਹਾ ਕਿ ਗੁਰਕੰਵਲ ਦੀ ਸਫਲਤਾ ਉਨ੍ਹਾਂ ਲਈ ਪ੍ਰੇਰਣਾ ਹੈ ਅਤੇ ਉਹ ਵੀ ਆਪਣੀ ਪਸੰਦ ਦੀ ਖੇਡ ਵਿੱਚ ਮਿਹਨਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਹੋਣਗੇ। ਇਹ ਉਪਲੱਬਧੀ ਰੇਡੀਐਂਟ ਪਬਲਿਕ ਸਕੂਲ ਦੀਆਂ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਵਧ ਰਹੀਆਂ ਪ੍ਰਾਪਤੀਆਂ ਦੀ ਲੜੀ ਵਿੱਚ ਇੱਕ ਹੋਰ ਮਹੱਤਵਪੂਰਨ ਕੜੀ ਹੈ। ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਜ਼ਿਲ੍ਹਾ, ਜ਼ੋਨ ਅਤੇ ਰਾਜ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਸਕੂਲ ਪ੍ਰਬੰਧਕੀ ਕਮੈਟੀ ਦਾ ਮੰਨਣਾ ਹੈ ਕਿ ਖੇਡਾਂ ਵਿੱਚ ਪ੍ਰਾਪਤ ਕੀਤੀ ਹਰ ਸਫਲਤਾ ਵਿਦਿਆਰਥੀਆਂ ਵਿੱਚ ਨਵਾਂ ਜੋਸ਼ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀ ਹੈ। ਰਾਜ ਪੱਧਰੀ ਆਰਚਰੀ ਮੁਕਾਬਲਿਆਂ ਲਈ ਗੁਰਕਵਲ ਕੌਰ ਦੀ ਚੋਣ ਸਿਰਫ਼ ਉਸ ਦੀ ਨਿੱਜੀ ਪ੍ਰਾਪਤੀ ਨਹੀਂ, ਸਗੋਂ ਪੂਰੇ ਰੇਡੀਐਂਟ ਸਕੂਲ ਪਰਿਵਾਰ ਲਈ ਮਾਣ ਦਾ ਪਲ ਹੈ। ਉਸ ਦੀ ਇਹ ਸਫਲਤਾ ਇਹ ਸੁਨੇਹਾ ਦਿੰਦੀ ਹੈ ਕਿ ਮਿਹਨਤ, ਅਨੁਸ਼ਾਸਨ, ਨਿਰੰਤਰ ਅਭਿਆਸ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਨਿਸ਼ਾਨਾ ਹਾਸਲ ਕੀਤਾ ਜਾ ਸਕਦਾ ਹੈ। ਗੁਰਕਵਲ ਕੌਰ ਹੁਣ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰੇਗੀ। ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਸ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਜਾਰੀ ਰੱਖੇਗੀ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲੱਬਧੀਆਂ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰੇਗੀ।

09/08/2026

ਪਿੰਡ ਡੱਬ ਵਾਲਾ ਕਲਾਂ ਦੇ ਸਰਪੰਚ ਅਵਿਨਾਸ਼ ਚੰਦਰ ਨੇ ਕੀਤਾ ਨਸ਼ਿਆਂ ਵਾਲਾ ਗਰੋ ਕਾਬੂ ਕੀਤਾ।

09/08/2026

ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪਿੰਡ ਡੱਬ ਵਾਲਾ ਕਲਾਂ ਦੇ ਸਰਪੰਚ ਨੇ ਕੀਤਾ ਉਪਰਾਲਾ ਪਿੰਡ ਚੌ ਫੜੇ ਦੋ ਵਿਅਕਤੀ ਕੀਤੇ ਪੁਲਿਸ ਦੇ ਵਾਇਰਲ ਵੀਡੀਓ।

07/08/2026

ਸਤਿਕਾਰ ਰਾਸ਼ੀ ਦੇ ਰੂਪ ‘ਚ ਦਿੱਤਾ ਰੱਖੜੀ ਦਾ ਤੋਹਫ਼ਾ ਅਤੇ ਸਾਉਣ ਦਾ ਸੰਧਾਰਾ, ਕਿਉਂ ਨਾ ਮਾਵਾਂ ਭੈਣਾਂ ਨੂੰ ਲੱਗੇ ਆਪਣਾ ਪੁੱਤ ਅਤੇ ਵੀਰ CM ਭਗਵੰਤ ਮਾਨ ਪਿਆਰਾ

• ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ• ਕਿਹਾ, ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤ...
07/08/2026

• ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ
• ਕਿਹਾ, ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼ ਤੇ ਗਊਸ਼ਾਲਾਵਾਂ ਨੂੰ ਜਲਦ ਮੁਫ਼ਤ ਮਿਲਣਗੇ ਗਊਧਨ ਲਿਫਟਰ
• ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਲੋਂ ਅਹਿਮ ਮੀਟਿੰਗ, ਸਰਕਾਰੀ ਗਊਸ਼ਾਲਾ ਦਾ ਵੀ ਕੀਤਾ ਦੌਰਾ


ਫਾਜ਼ਿਲਕਾ 7 ਅਗਸਤ 2026….
ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ ਤੇ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾਣਗੇ, ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੱਤਰਕਾਰਾਂ ਨਾਲ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕਰਨੀਆਂ ਯਕੀਨੀ ਬਣਾਈਆਂ ਜਾਣ।
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬੇਸਹਾਰਾ, ਅਵਾਰਾ ਅਤੇ ਲਾਵਾਰਿਸ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਗਊਧਨ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਠੋਸ ਅਤੇ ਸਮੇਂਬੱਧ ਯੋਜਨਾ ਉੱਤੇ ਕੰਮ ਕੀਤਾ ਜਾ ਰਿਹਾ ਹੈ, ਇਸੇ ਤਹਿਤ ਸੜਕਾਂ ਅਤੇ ਜਨਤਕ ਥਾਵਾਂ 'ਤੇ ਘੁੰਮ ਰਹੇ ਗਊਧਨ ਨੂੰ ਜਲਦ ਹੀ ਗਊਸ਼ਾਲਾਵਾਂ ਵਿੱਚ ਭੇਜਣ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ਼ ਗਊਧਨ ਦੀ ਸੁਰੱਖਿਆ ਯਕੀਨੀ ਬਣੇਗੀ, ਸਗੋਂ ਸੜਕ ਹਾਦਸਿਆਂ, ਟਰੈਫਿਕ ਸਮੱਸਿਆ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਗਊਸ਼ਾਲਾਵਾਂ ਦਾ ਲਗਾਤਾਰ ਦੌਰਾ ਕਰਕੇ ਗਊਧਨ ਦੇ ਟੀਕਾਕਰਨ, ਮੈਡੀਕਲ ਕੈਂਪ ਅਤੇ ਸੰਪੂਰਨ ਰਿਕਾਰਡ ਸੰਭਾਲ ਯਕੀਨੀ ਬਣਾਉਣ ਲਈ ਕਿਹਾ।
ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਕੈਟਲ ਪਾਊਂਡ ਫਾਜ਼ਿਲਕਾ ਦਾ ਦੌਰਾ ਕੀਤਾ ਤੇ ਗਊਧਨ ਨੂੰ ਹਰੇ ਚਾਰੇ, ਸੁੱਕੇ ਚਾਰੇ, ਹੋਰ ਖੁਰਾਕ ਤੇ ਰੱਖ-ਰਖਾਵ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੌਜੂਦ ਅਧਿਕਾਰੀਆਂ ਦੇ ਗਊਸ਼ਾਲਾ ਦੇ ਅਧਿਕਾਰੀਆਂ ਨੂੰ ਸਰਕਾਰੀ ਗਊਸ਼ਾਲਾ ਵਿੱਚ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਤੇ ਨਾਲ ਹੀ ਜੇਕਰ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਗਊ ਧਨ ਦੀ ਸਾਂਭ-ਸੰਭਾਲ ਵਿੱਚ ਗਊ ਸੇਵਾ ਕਮਿਸ਼ਨ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਫਾਜ਼ਿਲਕਾ ਦੀਆਂ ਸਮਾਜ ਸੇਵੀ ਸੰਸਥਾਵਾਂ ਜੋ ਗਊਆਂ ਦੀ ਸੇਵਾ ਕਰ ਰਹੀਆਂ ਉਨ੍ਹਾਂ ਦੇ ਉਪਰਾਲੇ ਤੇ ਸੇਵਾ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ, ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਨਦੀਪ ਸਿੰਘ, ਇੰਚਾਰਜ ਗਊਸ਼ਾਲਾ ਸੋਨੂ ਕੁਮਾਰ ਸਮੇਤ ਗਊਸ਼ਾਲਾਵਾਂ ਦੇ ਪ੍ਰਬੰਧਕ, ਅਹੁਦੇਦਾਰ ਅਤੇ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।

Address

Abohar Road Arni Wala S. S
Fazilka
152124

Alerts

Be the first to know and let us send you an email when Daily Sach Vani posts news and promotions. Your email address will not be used for any other purpose, and you can unsubscribe at any time.

Contact The Business

Send a message to Daily Sach Vani:

Shortcuts

Share